ਮੋਦੀ ਨੇ ਕੀਤਾ ਵਾਅਦਾ, ਇਸ ਤਰੀਕ ਤੱਕ ਦੁੱਗਣੀ ਹੋ ਜਾਵੇਗੀ ਹਰ ਕਿਸਾਨ ਦੀ ਆਮਦਨ

ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬਠਿੰਡਾ ਪੁੱਜੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਸਬੰਧੀ ਦਾਅਵਾ ਕੀਤਾ ਕਿ 2028 ਤਕ ਉਹ ਕਿਸਾਨਾਂ ਦੀ ਆਮਦਨ ਦੁਗਣੀ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਇਸੇ ਲਈ NDA ਸਰਕਾਰ ਵੱਲੋਂ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਆਯੂਸ਼ ਯੋਜਨਾ ਦੇ ਤਹਿਤ ਗਰੀਬ ਪਰਿਵਾਰਾਂ ਦਾ 5 ਲੱਖ ਰੁਪਏ ਤਕ ਦਾ ਇਲਾਜ ਕਰਵਾਇਆ ਜਾਏਗਾ।

ਇਸ ਦੌਰਾਨ ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਾਂਗਰਸ ਨੂੰ ਖੂਬ ਰਗੜੇ ਲਾਏ। ਮੋਦੀ ਨੇ ਕਿਹਾ ਕਿ ਕਾਂਗਰਸ 40 ਸੀਟਾਂ ਪਾਉਣ ਲਈ ਸੰਘਰਸ਼ ਕਰ ਰਹੀ ਹੈ। ਕਾਂਗਰਸ ਦੇ ਲੀਡਰ ‘ਕਨਫਿਊਜ਼’ ਹਨ ਤੇ ਉਨ੍ਹਾਂ ਦੀ ਸੋਚ ‘ਡਿਫਿਊਜ਼’ ਹੈ।

ਇਸੇ ਦੌਰਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਨਾਲ ਕਰਜ਼ ਮੁਆਫ਼ੀ ਦੇ ਝੂਠੇ ਵਾਅਦੇ ਕੀਤੇ ਤੇ ਕਿਸਾਨਾਂ ਨੂੰ ਠੱਗਿਆ। ਕਿਸਾਨ ਤੇ ਲੋਕ ਕਾਂਗਰਸ ਤੋਂ ਤੰਗ ਆ ਚੁੱਕੇ ਹਨ ਪਰ ਬੀਜੇਪੀ ਲੋਕਾਂ ਨਾਲ ਵਾਅਦਾ ਕਰਦੀ ਹੈ ਕਿ ਉਹ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰੇਗੀ ਤੇ ਭਾਰਤ ਦੀ ਨੁਹਾਰ ਬਦਲ ਕੇ ਰੱਖ ਦਏਗੀ।

Leave a Reply

Your email address will not be published. Required fields are marked *